Hukm Pt I

12 Apr10 06:30 AM GurKhalsa AmarTeja from DRRTCCD

ਸਲੋਕ ਭਗਤ ਕਬੀਰ 126

ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥

ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥੧੨੬॥

20 Jul 10 06:30 AM GurKhalsa AmarTeja from DRRTCCD

ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥

ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥

ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥

ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥(ਅੰਗ ੫੫੦)

ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।

ਫਤਿਹ!!!

22 Jul 10 06:30 AM GurKhalsa AmarTeja from DRRTCCD

ਸੂਹੀ ਮਹਲਾ ੫ ॥ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥

ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥(ਅੰਗ ੭੪੬)

ਮੈਂ ਤੇਰੀ ਸਰਨ ਆਇਆ ਹਾਂ, ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ। (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ)।੧।ਰਹਾਉ।

23 Jul 10 06:30 AM GurKhalsa AmarTeja from DRRTCCD

ਸੂਹੀ ਮਹਲਾ ੪ ਘਰੁ ੨

ਗੁਰਮਤਿ ਨਗਰੀ ਖੋਜਿ ਖੋਜਾਈ ॥

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ॥(ਅੰਗ ੭੩੨)

ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧।

ਹੇ ਭਾਈ ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।੧।ਰਹਾਉ।

24 Jul 10 06:30 AM

ਸੋਰਠਿ ਮਹਲਾ ੫ ॥

ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥

ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥(ਅੰਗ ੬੩੦)

ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ)। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧।